🔰 ਸ੍ਰੀਰਾਗ ॥ ਬੇਣੀ ਜੀ ॥ ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥

ੴ ਸਤਿਗੁਰ ਪ੍ਰਸਾਦਿ ॥ ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥ ਪਹਰਿਆ ਕੈ ਘਰਿ ਗਾਵਣਾ ॥

ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥ ਮਿਰਤਕ ਪਿੰਡਿ ਪਦ ਮਦ ਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ ॥
ਤੇ ਦਿਨ ਸੰਮਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ ॥ ਗਰਭ ਛੋਡਿ ਮ੍ਰਿਤ ਮੰਡਲ ਆਇਆ ਤਉ ਨਰ ਹਰਿ ਮਨਹੁ ਬਿਸਾਰਿਆ ॥੧॥
ਫਿਰਿ ਪਛੁਤਾਵਹਿਗਾ ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥ ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥੧॥ ਰਹਾਉ ॥

ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ ॥ ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ ॥
ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮ ਨਾਮੁ ਨ ਅਰਾਧਿਆ ॥ ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ ॥੨॥ ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ ਸਰੁ ਅਪਸਰੁ ਨ ਪਛਾਣਿਆ ॥ ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ ॥
ਸੁਤ ਸੰਪਤਿ ਦੇਖਿ ਇਹੁ ਮਨੁ ਗਰਬਿਆ ਰਾਮੁ ਰਿਦੈ ਤੇ ਖੋਇਆ ॥ ਅਵਰ ਮਰਤ ਮਾਇਆ ਮਨੁ ਤੋਲੇ ਤਉ ਭਗ ਮੁਖਿ ਜਨਮੁ ਵਿਗੋਇਆ ॥੩॥
ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ ॥ ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ ॥
ਤਾ ਤੇ ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ ॥ ਅਵਗਤਿ ਬਾਣਿ ਛੋਡਿ ਮ੍ਰਿਤ ਮੰਡਲਿ ਤਉ ਪਾਛੈ ਪਛੁਤਾਣਾ ॥੪॥
ਨਿਕੁਟੀ ਦੇਹ ਦੇਖਿ ਧੁਨਿ ਉਪਜੈ ਮਾਨ ਕਰਤ ਨਹੀ ਬੂਝੈ ॥ ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥
ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ ॥ ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥੫॥

ਪੰਨਾ – 93

Categories Uncategorized

Leave a Reply

Please log in using one of these methods to post your comment:

WordPress.com Logo

You are commenting using your WordPress.com account. Log Out /  Change )

Google photo

You are commenting using your Google account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s

This site uses Akismet to reduce spam. Learn how your comment data is processed.

%d bloggers like this:
search previous next tag category expand menu location phone mail time cart zoom edit close